ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕੱਲ ਤੋਂ ਦੋ ਦਿਨਾਂ ਦੇ ਗੁਜਰਾਤ ਦੌਰੇ ’ਤੇ

ਨਿਊਜ਼ ਪੰਜਾਬ

20 ਫ਼ਰਵਰੀ 2026

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦਾ ਦੌਰਾ ਕਰਨਗੇ। ਦੋਵੇਂ ਆਗੂ ਦੋ ਦਿਨਾਂ ਦੇ ਗੁਜਰਾਤ ਦੌਰੇ ਲਈ ਹੋਣਗੇ। ਕੇਜਰੀਵਾਲ ਅਤੇ ਸੀਐਮ ਮਾਨ ਦਾ ਇਹ ਦੌਰਾ ਕੱਲ੍ਹ 21 ਫਰਵਰੀ ਤੋਂ ਸ਼ੁਰੂ ਹੋਵੇਗਾ। ਗੁਜਰਾਤ ਦੇ ਆਪਣੇ ਦੋ ਦਿਨਾਂ ਦੌਰੇ ਦੌਰਾਨ ਉਹ ਪਾਰਟੀ ਦੇ ਵੱਖ-ਵੱਖ ਜਨਤਕ ਸਮਾਗਮਾਂ ਵਿੱਚ ਹਿੱਸਾ ਲੈਣਗੇ ਅਤੇ ਸੰਗਠਨਾਤਮਕ ਮੀਟਿੰਗਾਂ ਨੂੰ ਵੀ ਸੰਬੋਧਨ ਕਰਨਗੇ। ਕੱਲ੍ਹ, ਸ਼ਨੀਵਾਰ, ਉਹ ਭਾਰਤ-ਅਮਰੀਕਾ ਵਪਾਰ ਸਮਝੌਤੇ ਸਬੰਧੀ ਅਹਿਮਦਾਬਾਦ ਵਿੱਚ ਇੱਕ ਅਹਿਮ ਪ੍ਰੈਸ ਕਾਨਫਰੰਸ ਵੀ ਕਰਨਗੇ।ਜਿਸਨੂੰ ਰਾਜਨੀਤਿਕ ਤੌਰ ’ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।