8 ਮਾਰਚ ਨੂੰ ਪੰਜਾਬ ਸਰਕਾਰ ਪੇਸ਼ ਕਰੇਗੀ ਬਜਟ, ਨਵਾਂ ਟੈਕਸ ਨਹੀਂ ਲੱਗੇਗਾ: ਸੀਐੱਮ ਮਾਨ

ਨਿਊਜ਼ ਪੰਜਾਬ

22 ਫ਼ਰਵਰੀ 2026

ਪੰਜਾਬ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿੱਚ ਆਪਣਾ ਸਾਲਾਨਾ ਬਜਟ ਪੇਸ਼ ਕਰੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਾਰ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਅਤੇ ਨਾ ਹੀ ਮੌਜੂਦਾ ਟੈਕਸ ਦਰਾਂ ਵਿੱਚ ਵਾਧਾ ਕੀਤਾ ਜਾਵੇਗਾ।

ਇਹ ਬਜਟ ਵਿੱਤ ਮੰਤਰੀ Harpal Singh Cheema ਵੱਲੋਂ ਪੇਸ਼ ਕੀਤਾ ਜਾਵੇਗਾ। ਖਾਸ ਕਰਕੇ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੇ ਵਾਅਦੇ ’ਤੇ ਸਭ ਦੀ ਨਜ਼ਰ ਰਹੇਗੀ। ਵਿਰੋਧੀ ਪਾਰਟੀਆਂ ਲੰਮੇ ਸਮੇਂ ਤੋਂ ਇਸ ਮਸਲੇ ਨੂੰ ਉਠਾਉਂਦੀਆਂ ਆ ਰਹੀਆਂ ਹਨ ਅਤੇ ਕਹਿ ਰਹੀਆਂ ਹਨ ਕਿ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਮਹਿਲਾਵਾਂ ਨੂੰ ਸਿਰਫ਼ ਭਰੋਸੇ ਹੀ ਦੇ ਰਹੀ ਹੈ।

23 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਬੁਲਾਈ ਗਈ ਹੈ, ਜਿਸ ਦੌਰਾਨ ਵਿਧਾਨ ਸਭਾ ਦੇ ਸੈਸ਼ਨ ਦਾ ਅਧਿਕਾਰਕ ਐਲਾਨ ਹੋਣ ਦੀ ਸੰਭਾਵਨਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਸ ਬਜਟ ਰਾਹੀਂ ਲੋਕਾਂ ਨੂੰ ਕਿਹੜੀਆਂ ਵੱਡੀਆਂ ਸੌਗਾਤਾਂ ਦਿੰਦੀ ਹੈ।