ਨਿਊਜ਼ ਪੰਜਾਬ
23 ਫ਼ਰਵਰੀ 2026
ਗੁਰਦਾਸਪੁਰ ਵਿਖੇ ਬੀਤੇ ਦਿਨ ਕਤਲ ਕੀਤੇ ਗਏ ਪੁਲਿਸ ਦੇ ਜਵਾਨਾਂ ਦੇ ਪਰਿਵਾਰ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ।

ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।
