Delhi Legislative Assembly ਅਤੇ Red Fort ਨੂੰ ਬੰਬ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਨਿਊਜ਼ ਪੰਜਾਬ

23 ਫ਼ਰਵਰੀ 2026

ਦਿੱਲੀ ਵਿੱਚ ਅੱਜ ਹੜਕੰਪ ਮਚ ਗਿਆ ਜਦੋਂ Delhi Legislative Assembly ਅਤੇ Red Fort ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਮਿਲੀ। ਇੱਕ ਸਮੂਹ ਵੱਲੋਂ ਸਵੇਰੇ ਕਰੀਬ 8 ਵਜੇ ਧਮਕੀ ਭਰਿਆ ਈ-ਮੇਲ ਭੇਜਿਆ ਗਿਆ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ।

ਸੂਚਨਾ ਮਿਲਦੇ ਹੀ ਵਿਧਾਨ ਸਭਾ ਇਮਾਰਤ ਦੀ ਗਹਿਰਾਈ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ। ਹੁਣ ਤੱਕ ਕਿਸੇ ਵੀ ਕਿਸਮ ਦੀ ਸ਼ੱਕੀ ਵਸਤੂ ਨਹੀਂ ਮਿਲੀ।ਇਸ ਦੇ ਨਾਲ ਹੀ ਲਾਲ ਕਿਲ੍ਹੇ ਦੀ ਸੁਰੱਖਿਆ ਵੀ ਕੜੀ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਪੁਲਿਸ ਮੁਤਾਇਨ ਕੀਤੀ ਗਈ ਹੈ।

ਦਿੱਲੀ ਵਿਧਾਨ ਸਭਾ ਦੇ ਸਪੀਕਰ Vijender Gupta ਅਤੇ ਆਮ ਆਦਮੀ ਪਾਰਟੀ ਦੇ ਨੇਤਾ Dilip Pandey ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦਿਲੀਪ ਪਾਂਡੇ ਨੇ ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕੀਤੀ।

ਪੁਲਿਸ ਮੁਤਾਬਕ ਧਮਕੀ ਭਰੇ ਈ-ਮੇਲ ਵਿੱਚ ਆਪਣੇ ਆਪ ਨੂੰ “ਖਾਲਿਸਤਾਨ ਨੈਸ਼ਨਲ ਆਰਮੀ” ਨਾਲ ਜੋੜਿਆ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਜਾਰੀ ਹੈ ਅਤੇ ਈ-ਮੇਲ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ।