ਨਿਊਜ਼ ਪੰਜਾਬ
23 ਫ਼ਰਵਰੀ 2026
ਅੱਜ 23 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ।ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਾਰੀਕਾਂ ‘ਤੇ ਮੋਹਰ ਲਗਾਈ ਦਿੱਤੀ ਗਈ ਹੈ ਕੈਬਨਿਟ ਨੇ 6 ਮਾਰਚ ਤੋਂ 16 ਮਾਰਚ ਤੱਕ ਬਜਟ ਸੈਸ਼ਨ ਦੀਆਂ ਤਾਰੀਖਾਂ ‘ਤੇ ਮੋਹਰ ਲਗਾ ਦਿੱਤੀ ਹੈ। ਜੇ ਲੋੜ ਪਈ ਤਾਂ ਸੈਸ਼ਨ ਦੀ ਮਿਆਦ ਵਧਾਈ ਵੀ ਜਾ ਸਕਦੀ ਹੈ। ਬਜਟ 8 ਮਾਰਚ, ਐਤਵਾਰ—ਮਹਿਲਾ ਦਿਵਸ ਮੌਕੇ—ਪੇਸ਼ ਕੀਤਾ ਜਾਵੇਗਾ ਅਤੇ ਇਸਨੂੰ ਲੋਕ-ਪੱਖੀ ਕਰਾਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ, ਸੀਐਮ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕਰਦਿਆਂ ਕਿਹਾ ਕਿ ਨੀਲੇ ਕਾਰਡ ਧਾਰਕ ਕਰੀਬ 40 ਲੱਖ ਪਰਿਵਾਰਾਂ ਨੂੰ ਕਣਕ ਦੇ ਨਾਲ 3 ਮਹੀਨਿਆਂ ਦੀ ਫੂਡ ਕਿੱਟ ਵੀ ਦਿੱਤੀ ਜਾਵੇਗੀ। ਫੂਡ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਨਾਜ ਭੰਡਾਰ ਹੈ ਅਤੇ ਹਰ ਘਰ ਦਾ ਚੁੱਲ੍ਹਾ ਸਭ ਤੋਂ ਵੱਡਾ ਹਿਸਾਬ-ਕਿਤਾਬ ਰੱਖਣ ਵਾਲਾ ਹੁੰਦਾ ਹੈ—ਜਦੋਂ ਵੀ ਦੇਸ਼ ‘ਚ ਫੂਡ ਸੰਕਟ ਆਇਆ, ਪੰਜਾਬ ਅੱਗੇ ਆਇਆ ਹੈ।
