ਨਿਊਜ਼ ਪੰਜਾਬ
23 ਫ਼ਰਵਰੀ 2026
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਵੀਡੀਓ ਨੇ ਪਿੰਡ ਕਾਤਰੋਂ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਵੀਡੀਓ ਵਿੱਚ ਗ੍ਰੰਥੀ ਅਜੀਤ ਸਿੰਘ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿਸ ਬਾਰੇ ਪਰਿਵਾਰ ਵੱਲੋਂ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਹ ਇਕ ਡੇਰੇ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਉਨ੍ਹਾਂ ਨੂੰ ਮੋਬਾਈਲ ਚੋਰੀ ਦੇ ਸ਼ੱਕ ਹੇਠ ਲਗਾਤਾਰ ਤੰਗ ਕੀਤਾ ਜਾ ਰਿਹਾ ਸੀ। ਇਨ੍ਹਾਂ ਇਲਜ਼ਾਮਾਂ ਦੇ ਨਾਲ ਕੁੱਟਮਾਰ ਅਤੇ ਬੇਇੱਜ਼ਤੀ ਦੇ ਦਾਅਵੇ ਵੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਘਰ ਆ ਕੇ ਅਜੀਤ ਸਿੰਘ ਨੇ ਜ਼ਹਿਰੀਲੀ ਵਸਤੂ ਖਾ ਲਈ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਹੈ ਕਿ ਪੁਲਿਸ ਨੇ ਮਾਮਲਾ ਦਰਜ ਤਾਂ ਕਰ ਲਿਆ ਹੈ, ਪਰ ਹਾਲੇ ਤੱਕ ਕਿਸੇ ਖ਼ਿਲਾਫ਼ ਕਾਰਵਾਈ ਨਹੀਂ ਹੋਈ। ਇਲਾਕੇ ਦੇ ਲੋਕ ਵੀ ਪਰਿਵਾਰ ਦੇ ਨਾਲ ਖੜ੍ਹੇ ਹੋ ਕੇ ਨਿਰਪੱਖ ਜਾਂਚ ਦੀ ਮੰਗ ਕਰ ਰਹੇ ਹਨ।
