ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਅਹਿਮ ਮੀਟਿੰਗ 26 ਫਰਵਰੀ ਨੂੰ ਅੰਮ੍ਰਿਤਸਰ ਵਿੱਚ

ਨਿਊਜ਼ ਪੰਜਾਬ

24 ਫ਼ਰਵਰੀ 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿਮ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ 26 ਫਰਵਰੀ ਨੂੰ ਸਵੇਰੇ 11 ਵਜੇ ਅੰਮ੍ਰਿਤਸਰ ਸਥਿਤ ਇਸਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬੈਠਕ ਦੀ ਅਗਵਾਈ ਕਰਨਗੇ।

ਇਹ ਮੀਟਿੰਗ ਇੱਕ-ਨੁਕਾਤੀ ਏਜੰਡੇ ਨਾਲ ਬੁਲਾਈ ਗਈ ਹੈ। ਮੀਟਿੰਗ ਦੌਰਾਨ ਕਈ ਵੱਡੇ ਪੰਥਕ ਮਸਲਿਆਂ ‘ਤੇ ਵਿਚਾਰ-ਚਰਚਾ ਹੋਵੇਗੀ। ਇਸ ਦੇ ਨਾਲ ਹੀ ਮੀਟਿੰਗ ਦੌਰਾਨ SGPC ਬਜਟ ਇਜਲਾਸ ਦੀ ਤਾਰੀਕ ‘ਤੇ ਮੋਹਰ ਲੱਗ ਸਕਦੀ ਹੈ।