ਨਿਊਜ਼ ਪੰਜਾਬ
25 ਫ਼ਰਵਰੀ 2026
ਤਰਨ ਤਾਰਨ ਵਿੱਚ ਤੜਕਸਾਰ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਭੱਜਦਿਆਂ ਉਹ ਡਿੱਗ ਪਿਆ ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਐਸ.ਐਚ.ਓ. ਸਿਟੀ ਨਵਦੀਪ ਸਿੰਘ ਭੱਟੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਪਿਸਟਲ, 10 ਜ਼ਿੰਦਾ ਕਾਰਤੂਸ ਅਤੇ ਏ.ਕੇ.-47 ਸਾਲਟ ਦਾ ਮੈਗਜ਼ੀਨ ਬਰਾਮਦ ਹੋਇਆ। ਫੜੇ ਗਏ ਵਿਅਕਤੀ ਦੀ ਪਛਾਣ ਹਰਸ਼ਦੀਪ ਉਰਫ਼ ਸ਼ਿਵਮ ਪੁੱਤਰ ਪਤਰਾਸ ਵਾਸੀ ਕੱਕਾ ਕੰਡਿਆਲਾ ਵਜੋਂ ਹੋਈ ਹੈ। ਜ਼ਖਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
