ਮਨੀਪੁਰ ਵਿੱਚ ਮੁਕਾਬਲੇ ਦੌਰਾਨ ਸੰਗਰੂਰ ਦਾ ਜਵਾਨ ਸ਼ਹੀਦ, ਅੱਜ ਪਿੰਡ ਮਹਿਲਾਂ ਚੌਂਕ ਵਿੱਚ ਹੋਵੇਗਾ ਅੰਤਿਮ ਸਸਕਾਰ

ਨਿਊਜ਼ ਪੰਜਾਬ

26 ਫ਼ਰਵਰੀ 2026

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦਾ ਇੱਕ ਜਵਾਨ ਮਨੀਪੁਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ, ਜੋ ਕਿ 21 ਸਾਲਾਂ ਤੋਂ ਫੌਜ ਵਿੱਚ ਸੇਵਾ ਨਿਭਾ ਰਿਹਾ ਸੀ, ਨੂੰ ਆਪ੍ਰੇਸ਼ਨ ਦੌਰਾਨ ਗੋਲੀ ਮਾਰ ਦਿੱਤੀ ਗਈ। ਉਹ ਸੰਗਰੂਰ ਦੀ ਸੁਨਾਮ ਤਹਿਸੀਲ ਦੇ ਪਿੰਡ ਮਹਿਲਾਂ ਚੌਂਕ ਦਾ ਰਹਿਣ ਵਾਲਾ ਸੀ।

ਦੱਸ ਦਈਏ ਕਿ ਸ਼ਹੀਦ ਜਵਾਨ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਆਪਣੀ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੇਗੀ, ਅਤੇ ਉਸੇ ਦਿਨ ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਗੁਰਪ੍ਰੀਤ ਦੇ ਦੇਹਾਂਤ ਦੀ ਖ਼ਬਰ ਨੇ ਪੂਰੇ ਪਿੰਡ ਨੂੰ ਸੋਗ ਵਿੱਚ ਡੁੱਬਾ ਦਿੱਤਾ ਅਤੇ ਉਨ੍ਹਾਂ ਦਾ ਪਰਿਵਾਰ ਸਦਮੇ ’ਚ ਹੈ। ਕਾਬਿਲੇਗੌਰ ਹੈ ਕਿ ਫੌਜ, ਅਸਾਮ ਰਾਈਫਲਜ਼ ਅਤੇ ਮਨੀਪੁਰ ਪੁਲਿਸ 15 ਫਰਵਰੀ ਤੋਂ ਅੱਤਵਾਦੀਆਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੇ ਹਨ। ਇਸ ਕਾਰਵਾਈ ਦੌਰਾਨ, ਗੁਰਪ੍ਰੀਤ ਸਿੰਘ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋ ਗਏ।