ਨਿਊਜ਼ ਪੰਜਾਬ
ਅੰਮ੍ਰਿਤਸਰ:26 ਫ਼ਰਵਰੀ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਦੌਰਾਨ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਅਹਿਮ ਫੈਸਲਾ ਲਿਆ ਗਿਆ। ਇਹ ਇਕੱਤਰਤਾ ਮੁੱਖ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ।
ਮੀਟਿੰਗ ਦੌਰਾਨ ਗਿਆਨੀ ਰਘਵੀਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਮੰਦਿਰ ਸਾਹਿਬ ਨਾਲ ਜੁੜੇ ਮਾਮਲੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਰਘਬੀਰ ਸਿੰਘ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ ਅਤੇ ਇਸ ਕਾਰਨ ਕਮੇਟੀ ਦੀ ਬਦਨਾਮੀ ਹੋਈ ਹੈ।ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਇਸ ਲਈ ਕਮੇਟੀ ਨੇ ਇਕਸੁਰ ਹੋ ਕੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਕੀਤਾ ਹੈ।
