ਚੰਡੀਗੜ੍ਹ ਦੇ ਵਿਵੇਕ ਹਾਈ ਸਕੂਲ ਨੂੰ ਬੰਬ ਧਮਕੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ

ਨਿਊਜ਼ ਪੰਜਾਬ

27 ਫ਼ਰਵਰੀ 2026

ਚੰਡੀਗੜ੍ਹ ਦੇ ਸੈਕਟਰ 38 ਡੀ ਸਥਿਤ Vivek High School ਨੂੰ ਅੱਜ ਸਵੇਰੇ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਕੀ ਭੇਜਣ ਵਾਲਿਆਂ ਨੇ ਈ-ਮੇਲ ਵਿੱਚ ਦਾਅਵਾ ਕੀਤਾ ਕਿ ਸਕੂਲ ਪਰਿਸਰ ਵਿੱਚ ਬੰਬ ਰੱਖਿਆ ਗਿਆ ਹੈ।

ਸੂਚਨਾ ਮਿਲਦੇ ਹੀ Chandigarh Police ਤੁਰੰਤ ਹਰਕਤ ਵਿੱਚ ਆ ਗਈ। ਬੀ.ਐਸ.ਪੀ. ਧੀਰਜ ਕੁਮਾਰ ਦੀ ਅਗਵਾਈ ਹੇਠ ਸੰਬੰਧਿਤ ਥਾਣੇ ਦੀ ਪੁਲਿਸ ਅਤੇ ਬੰਬ ਡਿਟੈਕਸ਼ਨ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਦੇ ਸਾਰੇ ਕਲਾਸ ਰੂਮ ਤੁਰੰਤ ਖਾਲੀ ਕਰਵਾਏ ਗਏ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ।

ਫਿਲਹਾਲ ਸਕੂਲ ਅੰਦਰੋਂ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਿਸ ਵੱਲੋਂ ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪੜਤਾਲ ਹੋ ਰਹੀ ਹੈ ਕਿ ਕੀ ਚੰਡੀਗੜ੍ਹ ਦੇ ਹੋਰ ਸਕੂਲਾਂ ਨੂੰ ਵੀ ਇਸ ਤਰ੍ਹਾਂ ਦੀ ਧਮਕੀ ਭੇਜੀ ਗਈ ਹੈ।ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਕ ਜਾਣਕਾਰੀ ’ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ ਹੈ।