ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਸਿਸੋਦੀਆ ਸਮੇਤ ਸਾਰੇ ਬਰੀ

ਨਿਊਜ਼ ਪੰਜਾਬ

27 ਫ਼ਰਵਰੀ 2026

ਦਿੱਲੀ ਦੀ ਨਵੀਂ ਸ਼ਰਾਬ ਨੀਤੀ ਮਾਮਲੇ ਵਿਚ ਵਿਸ਼ੇਸ਼ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰਾਂ ਨੂੰ ਬਰੀ ਕਰ ਦਿੱਤਾ ਹੈ। ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਖ਼ੁਦ ਅਦਾਲਤ ’ਚ ਪੁੱਜੇ ਸਨ। ਅਦਾਲਤ ਨੇ ਕਿਹਾ ਕਿ ਕਿਸੇ ਵੀ ਗਵਾਹ ਜਾਂ ਬਿਆਨ ਤੋਂ ਕੋਈ ਗੁਨਾਹ ਸਾਬਤ ਨਹੀਂ ਹੋਏ ਹਨ।