ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਇਲਜ਼ਾਮਾਂ ‘ਤੇ ਸ਼ਬੀਰ ਮੋਮਿਨ ਨੇ ਤੋੜੀ ਚੁੱਪੀ,ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

ਨਿਊਜ਼ ਪੰਜਾਬ

27 ਫ਼ਰਵਰੀ 2026

ਮਰਹੂਮ ਗਾਇਕ ਸਿੱਧੂ ਮੋਸੇਵਾਲਾ ਦੇ ਮਾਪਿਆਂ ਵੱਲੋਂ ਲਗਾਏ ਗਏ ਇਲਜ਼ਾਮਾਂ ‘ਤੇ ਸ਼ਬੀਰ ਮੋਮਿਨ ਨੇ ਚੁੱਪੀ ਤੋੜਦਿਆਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਆਪਣੇ ਪਹਿਲੇ ਬਿਆਨ ਵਿੱਚ ਸ਼ਬੀਰ ਮੋਮਿਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਕੰਪਨੀ ਨੇ ਮੂਸੇਵਾਲਾ ਦੇ ਪਰਿਵਾਰ ਨੂੰ 9.5 ਮਿਲੀਅਨ ਡਾਲਰ ਦੀ ਰਕਮ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਅਦਾ ਕੀਤੀ ਹੈ ਅਤੇ ਹਰ ਭੁਗਤਾਨ ਦਾ ਲਿਖਤੀ ਰਿਕਾਰਡ ਮੌਜੂਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਰਾਬਤਾ ਨਹੀਂ ਹੋ ਸਕਿਆ। ਇਸ ਮਾਮਲੇ ਵਿੱਚ ਬੰਟੀ ਬੈਂਸ ਦਾ ਨਾਂ ਵੀ ਸਾਹਮਣੇ ਆਇਆ ਸੀ ਅਤੇ ਕੁਝ ਚੈਟਾਂ ਵੀ ਸਾਂਝੀਆਂ ਕੀਤੀਆਂ ਗਈਆਂ ਸਨ। ਦੂਜੇ ਪਾਸੇ, ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ FIR ਵਿੱਚ ਗੁਰਪ੍ਰੀਤ ਸਿੰਘ, ਸ਼ਬੀਰ ਮੋਮਿਨ ਅਤੇ ਵਨ ਡਿਜੀਟਲ ਕੰਪਨੀ ਲਿਮਿਟਡ ਦੇ ਨਾਮ ਸ਼ਾਮਲ ਹਨ ਅਤੇ ਦੋਸ਼ ਲਗਾਇਆ ਗਿਆ ਹੈ ਕਿ ਗਾਇਕ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਲੈਣ-ਦੇਣ ਵਿੱਚ ਗੜਬੜੀਆਂ ਹੋਈਆਂ। ਇਸੇ ਮਾਮਲੇ ਨੂੰ ਲੈ ਕੇ ਪਰਿਵਾਰ ਵੱਲੋਂ SSP ਦਫ਼ਤਰ ਅੱਗੇ ਧਰਨਾ ਵੀ ਦਿੱਤਾ ਗਿਆ ਸੀ ਅਤੇ ਗੀਤਾਂ ਦੀ ਆਮਦਨ ਵਿੱਚ ਪਾਰਦਰਸ਼ਤਾ ਦੀ ਮੰਗ ਕੀਤੀ ਗਈ ਹੈ।