“ਬਦਲਦੇ ਮੌਸਮ ਕਾਰਨ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ‘ਚ ਤਬਦੀਲੀ, 1 ਮਾਰਚ ਤੋਂ ਨਵੇਂ ਹੁਕਮ ਲਾਗੂ”

ਨਿਊਜ਼ ਪੰਜਾਬ

28 ਫ਼ਰਵਰੀ 2026

ਪੰਜਾਬ ਸਰਕਾਰ ਨੇ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਨਵੇਂ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ।

ਜਾਰੀ ਹਦਾਇਤਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਚੱਲਣਗੇ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਮੌਸਮੀ ਤਬਦੀਲੀ ਨੂੰ ਦੇਖਦਿਆਂ ਲਿਆ ਗਿਆ ਹੈ। ਨਾਲ ਹੀ ਸਾਰੇ ਸਕੂਲਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਕਲਾਸਾਂ ਲਗਾਉਣ ਅਤੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।