ਅਰਵਿੰਦ ਕੇਜਰੀਵਾਲ ਕਨਾਟ ਪਲੇਸ ਦੇ ਹਨੂੰਮਾਨ ਮੰਦਰ ਵਿਚ ਨਤਮਸਤਕ, ਬਰੀ ਹੋਣ ਤੋਂ ਬਾਅਦ ਪਹਿਲਾ ਦਰਸ਼ਨ

ਨਿਊਜ਼ ਪੰਜਾਬ

28 ਫ਼ਰਵਰੀ 2026

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਨੇਤਾ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ ਕਰੀਬ 12 ਵਜੇ ਕਨਾਟ ਪਲੇਸ ਪਹੁੰਚਣਗੇ, ਜਿੱਥੇ ਉਹ ਪ੍ਰਸਿੱਧ ਹਨੂੰਮਾਨ ਮੰਦਰ ਵਿੱਚ ਦਰਸ਼ਨ ਕਰਨਗੇ। ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ, ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਅਤੇ ਹੋਰ ਨੇਤਾ ਵੀ ਹੋਣਗੇ।

ਇਕ ਦਿਨ ਪਹਿਲਾਂ ਹੀ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸੰਬੰਧਿਤ ਸੀਬੀਆਈ ਮਾਮਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਸਮੇਤ 23 ਲੋਕਾਂ ਨੂੰ ਬਰੀ ਕਰ ਦਿੱਤਾ ਸੀ। ਕੱਲ੍ਹ ਸ਼ਾਮ ਕੇਜਰੀਵਾਲ ਨੇ ਪਾਰਟੀ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਫੈਸਲੇ ‘ਤੇ ਪ੍ਰਤੀਕਿਰਿਆ ਵੀ ਦਿੱਤੀ ਸੀ।