ਰਾਮਪੁਰਾ ਫੂਲ ‘ਚ ਅਕਾਲੀ ਦਲ ਦੀ ਵੱਡੀ ਰੈਲੀ, ਸੁਖਬੀਰ ਬਾਦਲ ਦੇ ਵੱਡੇ ਐਲਾਨ

ਨਿਊਜ਼ ਪੰਜਾਬ

28 ਫ਼ਰਵਰੀ 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰਾਮਪੁਰਾ ਫੂਲ ਵਿੱਚ “ਪੰਜਾਬ ਬਚਾਓ ਰੈਲੀ” ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਇਸ ਵਿਸ਼ਾਲ ਰੈਲੀ ਵਿੱਚ ਸੂਬੇ ਭਰ ਦੀ ਲੀਡਰਸ਼ਿਪ ਮੌਜੂਦ ਰਹੀ। ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਈ ਵੱਡੇ ਐਲਾਨ ਕੀਤੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਪੰਜਾਬ ਦੇ ਦਰਿਆਵਾਂ ਵਿੱਚ ਫੈਕਟਰੀਆਂ ਦਾ ਗੰਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਪਹਿਲੀ ਕੈਬਨਿਟ ਵਿੱਚ ਕਿਸਾਨਾਂ ਨੂੰ ਟਿਊਬਵੈੱਲ ਕਨੈਕਸ਼ਨ ਦਿੱਤੇ ਜਾਣਗੇ। ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਲੋਨ ਦਿੱਤਾ ਜਾਵੇਗਾ ਅਤੇ ਸਰਕਾਰੀ ਨੌਕਰੀਆਂ ਵਿੱਚ ਪੰਜਾਬੀ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬਜ਼ੁਰਗਾਂ ਲਈ 3100 ਰੁਪਏ ਮਹੀਨਾਵਾਰ ਪੈਨਸ਼ਨ, ਆਟਾ-ਦਾਲ ਸਕੀਮ ਦੀ ਸ਼ੁਰੂਆਤ ਅਤੇ ਗਰੀਬ ਬੱਚੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਮਦਦ ਦਾ ਵੀ ਐਲਾਨ ਕੀਤਾ ਗਿਆ। ਰੈਲੀ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਵੀ ਸੰਬੋਧਨ ਕਰਦੇ ਹੋਏ ਸੀਐੱਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਤਿੱਖੇ ਨਿਸ਼ਾਨੇ ਸਾਧੇ।