ਨਿਊਜ਼ ਪੰਜਾਬ
28 ਫ਼ਰਵਰੀ 2026
ਇਜ਼ਰਾਈਲ ਅਤੇ ਈਰਾਨ ਵਿਚਕਾਰ ਤਣਾਅ ਅਚਾਨਕ ਚਰਮ ਸੀਮਾ ‘ਤੇ ਪਹੁੰਚ ਗਿਆ ਹੈ। ਇਜ਼ਰਾਈਲ ਨੇ ਈਰਾਨ ਵਿੱਚ ਵੱਡੇ ਪੱਧਰ ‘ਤੇ ਅਗਾਊਂ ਹਮਲੇ ਦੀ ਪੁਸ਼ਟੀ ਕੀਤੀ ਹੈ। ਰਿਪੋਰਟਾਂ ਅਨੁਸਾਰ, ਤਹਿਰਾਨ ਸਮੇਤ ਕਈ ਈਰਾਨੀ ਸ਼ਹਿਰਾਂ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ।
ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਦੇਸ਼ ਭਰ ਵਿੱਚ ਤੁਰੰਤ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਕਿ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਈਰਾਨ ਵਿਰੁੱਧ ਅਗਾਊਂ ਕਾਰਵਾਈ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਅੰਤਰਰਾਸ਼ਟਰੀ ਮੀਡੀਆ ਰਿਪੋਰਟਾਂ ਮੁਤਾਬਕ, ਇਜ਼ਰਾਈਲੀ ਹਵਾਈ ਸੈਨਾ ਨੇ ਈਰਾਨ ਦੇ ਕਈ ਫੌਜੀ ਠਿਕਾਣਿਆਂ ਅਤੇ ਕੁਝ ਸੰਵੇਦਨਸ਼ੀਲ ਸਥਾਨਾਂ ਨੂੰ ਨਿਸ਼ਾਨਾ ਬਣਾਇਆ। ਈਰਾਨੀ ਟੀਵੀ ਚੈਨਲਾਂ ਨਾਲ ਜੁੜੇ ਸੂਤਰਾਂ ਨੇ ਵੀ ਤਹਿਰਾਨ ਵਿੱਚ ਕਈ ਧਮਾਕਿਆਂ ਦੀ ਪੁਸ਼ਟੀ ਕੀਤੀ ਹੈ।ਇਸ ਦੇ ਨਾਲ ਹੀ ਇਜ਼ਰਾਈਲ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਕਈ ਖੇਤਰਾਂ ਵਿੱਚ ਸਾਇਰਨ ਵਜਾਏ ਹਨ। Israel Defense Forces ਦੀ ਫਰੰਟ ਕਮਾਂਡ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਜ਼ਦੀਕੀ ਸੁਰੱਖਿਅਤ ਆਸਰਾ ਸਥਾਨਾਂ ਦੀ ਪਛਾਣ ਕਰਨ, ਬੇਲੋੜੀ ਯਾਤਰਾ ਤੋਂ ਬਚਣ ਅਤੇ ਸੰਭਾਵਿਤ ਮਿਜ਼ਾਈਲ ਹਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੌਕਸ ਰਹਿਣ।
