ਨਿਊਜ਼ ਪੰਜਾਬ
2 ਮਾਰਚ 2026
ਨਰਿੰਦਰ ਮੋਦੀ ਦੀ ਅਗਵਾਈ ਹੇਠ ਐਤਵਾਰ ਰਾਤ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCS) ਦੀ ਤਿੰਨ ਘੰਟੇ ਲੰਬੀ ਅਹਿਮ ਬੈਠਕ ਹੋਈ, ਜਿਸ ਵਿੱਚ ਪੱਛਮੀ ਏਸ਼ੀਆ ਵਿੱਚ ਬਣੀ ਤਣਾਅਪੂਰਨ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। Ali Khamenei ਦੀ ਮੌਤ ਅਤੇ ਈਰਾਨ ‘ਤੇ ਅਮਰੀਕਾ–ਇਜ਼ਰਾਈਲ ਹਮਲਿਆਂ ਤੋਂ ਬਾਅਦ ਖੇਤਰ ਵਿੱਚ ਪੈਦਾ ਹੋਏ ਸੰਕਟ ਦੇ ਮੱਦੇਨਜ਼ਰ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ‘ਤੇ ਖਾਸ ਧਿਆਨ ਦਿੱਤਾ ਗਿਆ। ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਰਹੇ। ਸਰਕਾਰ ਨੇ ਹਵਾਈ ਖੇਤਰ ਬੰਦ ਹੋਣ ਅਤੇ ਹੋਰਮੁਜ਼ ਜਲਡਮਰੂ ਨਾਲ ਜੁੜੀ ਸਥਿਤੀ ‘ਤੇ ਵੀ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਮੁਤਾਬਕ ਖੇਤਰ ਵਿੱਚ ਸਥਿਤ ਭਾਰਤੀ ਦੂਤਾਵਾਸ ਹੈਲਪਲਾਈਨਾਂ ਰਾਹੀਂ ਨਾਗਰਿਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।
