ਕੁਵੈਤ ਵਿੱਚ ਸੀਬੀਐਸਈ ਪ੍ਰੀਖਿਆਵਾਂ ਮੁਲਤਵੀ

ਨਿਊਜ਼ ਪੰਜਾਬ

3 ਮਾਰਚ 2026

ਖਾੜੀ ਖੇਤਰ ਵਿੱਚ ਚੱਲ ਰਹੀ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਸੀਬੀਐਸਈ) ਨੇ ਕੁਵੈਤ ਵਿੱਚ 05 ਮਾਰਚ 2026 ਅਤੇ 06 ਮਾਰਚ 2026 ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

Embassy of India, Kuwait ਅਨੁਸਾਰ, ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਪ੍ਰੀਖਿਆਵਾਂ ਦੀ ਨਵੀਂ ਮਿਤੀ ਦਾ ਐਲਾਨ ਹਾਲਾਤ ਸਧਾਰਨ ਹੋਣ ਤੋਂ ਬਾਅਦ ਕੀਤਾ ਜਾਵੇਗਾ।

ਸੀਬੀਐਸਈ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਧਿਕਾਰਿਕ ਵੈਬਸਾਈਟ ਅਤੇ ਸਕੂਲਾਂ ਰਾਹੀਂ ਨਵੀਂ ਜਾਣਕਾਰੀ ਮਿਲਦੀ ਰਹੇਗੀ।