ਨਿਊਜ਼ ਪੰਜਾਬ
3 ਮਾਰਚ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 6 ਮਾਰਚ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੱਖ ਦਫਤਰ ਵਿਖੇ ਹੋਵੇਗੀ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਇਸ ਇਕੱਤਰਤਾ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਬਜਟ ਦੇ ਜਨਰਲ ਇਜਲਾਸ ਦੀ ਤਰੀਕ ਦਾ ਐਲਾਨ ਕੀਤਾ ਜਾ ਸਕਦਾ ਹੈ।
