ਨਿਊਜ਼ ਪੰਜਾਬ
5 ਮਾਰਚ 2026
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਅਤੇ ਪਿੰਡਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ ਮਾਰੀ ਗੌਰ ਸਿੰਘ ਅਤੇ ਏਲੋਵਾਲ ਪਿੰਡਾਂ ਦੇ ਵਸਨੀਕ ਤਲਵਿੰਦਰ ਸਿੰਘ ਅਤੇ ਜਾਬੀਰ ਸਿੰਘ ਪੜ੍ਹਾਈ ਅਤੇ ਰੋਜ਼ਗਾਰ ਲਈ ਕੈਨੇਡਾ ਗਏ ਹੋਏ ਸਨ। ਕੱਲ੍ਹ ਫੋਰਟ ਨੈਲਸਨ ਨੇੜੇ ਹਾਈਵੇਅ 97 (ਅਲਾਸਕਾ ਹਾਈਵੇਅ) ‘ਤੇ ਟਰੱਕ ਨਾਲ ਹੋਏ ਭਿਆਨਕ ਹਾਦਸੇ ਦੌਰਾਨ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕੈਨੇਡੀਅਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਪਰਿਵਾਰਾਂ ਨੇ ਮੰਗ ਕੀਤੀ ਹੈ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜਲਦੀ ਤੋਂ ਜਲਦੀ ਪੰਜਾਬ ਵਾਪਸ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
