1 ਅਪ੍ਰੈਲ ਤੋਂ ਮਿਲੇਗੀ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ:ਮਾਨ ਸਰਕਾਰ ਨੇ ਬਿਜਲੀ ਦਰਾਂ ਵਿੱਚ ਕੀਤੀ ਕਟੌਤੀ

ਨਿਊਜ਼ ਪੰਜਾਬ

6 ਮਾਰਚ 2026

ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਨੂੰ ਵੱਡਾ ਫਾਇਦਾ ਮਿਲੇਗਾ। ਨਵੇਂ ਟੈਰਿਫ ਮੁਤਾਬਕ ਘਰੇਲੂ ਖਪਤਕਾਰਾਂ ਲਈ ਬਿਜਲੀ ਦੀ ਦਰ ਵਿੱਚ 1.5 ਰੁਪਏ ਪ੍ਰਤੀ ਯੂਨਿਟ ਤੱਕ ਕਮੀ ਕੀਤੀ ਗਈ ਹੈ। ਇਸ ਤੋਂ ਇਲਾਵਾ ਦੁਕਾਨਾਂ ਅਤੇ ਵਪਾਰਕ ਇਕਾਈਆਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਰੇਟ ਘਟਾਏ ਗਏ ਹਨ।

ਇਸ ਦੇ ਨਾਲ ਹੀ ਈ.ਵੀ. ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦੀ ਦਰ ਘਟਾ ਕੇ 5 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਘੱਟ ਦਰਾਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ। ਸਰਕਾਰ ਵੱਲੋਂ ਜਾਰੀ ਨਵੇਂ ਟੈਰਿਫ ਆਰਡਰ ਮੁਤਾਬਕ ਇਹ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਸਰਕਾਰੀ ਜਾਣਕਾਰੀ ਅਨੁਸਾਰ Punjab State Power Corporation Limited ਨੇ ਵਿੱਤੀ ਸਾਲ 2024-25 ਵਿੱਚ ਏ+ ਰੇਟਿੰਗ ਹਾਸਲ ਕੀਤੀ ਹੈ ਅਤੇ 2634 ਕਰੋੜ ਰੁਪਏ ਦਾ ਮੁਨਾਫਾ ਵੀ ਦਰਜ ਕੀਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਨਤੀਜੇ ਮਾਨ ਸਰਕਾਰ ਦੇ ਯਤਨਾਂ ਨਾਲ ਸੰਭਵ ਹੋਏ ਹਨ।