ਨਿਊਜ਼ ਪੰਜਾਬ
6 ਮਾਰਚ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਬਜਟ ਇਜਲਾਸ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਗਿਆ ਹੈ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 28 ਮਾਰਚ ਨੂੰ ਬਜਟ ਇਜਲਾਸ ਸੱਦਿਆ ਗਿਆ ਹੈ, ਜਿਸ ਦੌਰਾਨ ਬਜਟ ਪੇਸ਼ ਕੀਤਾ ਜਾਵੇਗਾ। ਇਹ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਗੁਰਦੁਆਰਿਆਂ ਦੇ ਟਰੱਸਟਾਂ, ਵਿਭਾਗਾਂ, ਪ੍ਰਿੰਟਿੰਗ ਪ੍ਰੈਸ ਅਤੇ ਵਿਦਿਅਕ ਅਦਾਰਿਆਂ ਦਾ ਬਜਟ ਵੀ ਪੇਸ਼ ਕੀਤਾ ਜਾਵੇਗਾ, ਜਦਕਿ ਬਜਟ ਦਾ ਵੱਡਾ ਹਿੱਸਾ ਧਰਮ ਪ੍ਰਚਾਰ ਲਈ ਰੱਖਿਆ ਜਾਵੇਗਾ। ਨਾਲ ਹੀ 11 ਤੋਂ 14 ਮਾਰਚ ਤੱਕ ਅਮਰ ਸ਼ਹੀਦ ਭਾਈ ਤਾਰਾ ਸਿੰਘ ਦੀ 300ਵੀਂ ਸ਼ਹੀਦੀ ਸ਼ਤਾਬਦੀ ਮਨਾਈ ਜਾਵੇਗੀ ਅਤੇ ਇਸ ਸਬੰਧੀ 8 ਮਾਰਚ ਨੂੰ ਵੱਡਾ ਮਾਰਚ ਵੀ ਕੱਢਿਆ ਜਾਵੇਗਾ।
