ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲਕਾਂਡ :ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਕੇਸ ਤੋਂ ਕੀਤਾ ਬਰੀ, ਤਿੰਨ ਡੇਰਾ ਪ੍ਰੇਮੀਆਂ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ

ਨਿਊਜ਼ ਪੰਜਾਬ

7 ਮਾਰਚ 2026

ਪੰਜਾਬ-ਹਰਿਆਣਾ ਹਾਈਕੋਰਟ ਨੇ 2002 ਵਿੱਚ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਤਿੰਨ ਡੇਰਾ ਪ੍ਰੇਮੀਆਂ — ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕਿਸ਼ਨ ਲਾਲ — ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਸਮੇਤ ਤਿੰਨਾਂ ਪ੍ਰੇਮੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ, CBI ਕੋਰਟ ਦੇ ਫੈਸਲੇ ਨੂੰ ਰਾਮ ਰਹੀਮ ਨੇ HC ਵਿੱਚ ਚਣੌਤੀ ਦਿੱਤੀ ਸੀ। ਮਾਮਲਾ 2002 ਵਿੱਚ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਨਾਲ ਸੰਬੰਧਿਤ ਹੈ।