ਨਿਊਜ਼ ਪੰਜਾਬ
7 ਮਾਰਚ 2026
ਵਿਜੀਲੈਂਸ ਬਿਊਰੋ ਬਠਿੰਡਾ ਨੇ ਡਰੱਗ ਵਿਭਾਗ ਪੰਜਾਬ ਦੇ ਇੰਸਪੈਕਟਰ ਰਮਨਦੀਪ ਗੁਪਤਾ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਸਥਾਨਕ ਗਰੋਥ ਸੈਂਟਰ ਵਿੱਚ ਸਥਿਤ ਦਵਾਈਆਂ ਬਣਾਉਣ ਵਾਲੀ ਫੈਕਟਰੀ ਦੇ ਪ੍ਰਬੰਧਕ ਰੋਮੀ ਬਾਂਸਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਡਰੱਗ ਇੰਸਪੈਕਟਰ ਉਸ ਨੂੰ ਬਲੈਕਮੇਲ ਕਰ ਰਿਹਾ ਹੈ ਅਤੇ ਦੋ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ।ਬੁਲਾਰੇ ਨੇ ਦੱਸਿਆ ਕਿ ਡਰੱਗ ਵਿਭਾਗ ਨੇ ਪਿਛਲੇ ਜਨਵਰੀ ਮਹੀਨੇ ਦੌਰਾਨ ਸ਼ਿਕਾਇਤਕਰਤਾ ਰੋਮੀ ਬਾਂਸਲ ਦੀ ਦਵਾਈ ਫੈਕਟਰੀ ਸੀਲ ਕੀਤੀ ਸੀ। ਇਸ ਮਾਮਲੇ ਵਿੱਚ ਮਦਦ ਕਰਨ ਦੇ ਨਾਂ ’ਤੇ ਉਕਤ ਡਰੱਗ ਇੰਸਪੈਕਟਰ ਉਸ ਨੂੰ ਬਲੈਕਮੇਲ ਕਰਦਿਆਂ ਪੈਸਿਆਂ ਦੀ ਮੰਗ ਕਰ ਰਿਹਾ ਸੀ।
