ਅੱਜ ਪੇਸ਼ ਹੋਵੇਗਾ ਪੰਜਾਬ ਸਰਕਾਰ ਦਾ ਆਖਰੀ ਬਜਟ, ਔਰਤਾਂ ਲਈ 1000 ਰੁਪਏ ਅਤੇ 22 ਹਜ਼ਾਰ ਨੌਕਰੀਆਂ ’ਤੇ ਨਜ਼ਰ

ਨਿਊਜ਼ ਪੰਜਾਬ

8 ਮਾਰਚ 2026

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਆਪਣੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨ ਜਾ ਰਹੀ ਹੈ। ਸਵੇਰੇ 10 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ ਅਤੇ 11 ਵਜੇ ਵਿੱਤ ਮੰਤਰੀ ਹਰਪਾਲ ਚੀਮਾ ਕਰੀਬ 2.50 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕਰਨਗੇ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੇਸ਼ ਹੋਣ ਵਾਲੇ ਇਸ ਬਜਟ ਵਿੱਚ ਸਰਕਾਰ ਵੱਲੋਂ ਔਰਤਾਂ ਅਤੇ ਨੌਜਵਾਨਾਂ ਨੂੰ ਵੱਡੇ ਤੋਹਫ਼ੇ ਦੇਣ ਦੀ ਸੰਭਾਵਨਾ ਹੈ।

ਚਰਚਾ ਹੈ ਕਿ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਵਾਲੇ ਚੋਣ ਵਾਅਦੇ ਨੂੰ ਲੈ ਕੇ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਲਈ ਲਗਭਗ 22 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੇਸ਼ ਹੋ ਰਹੇ ਇਸ ਬਜਟ ’ਤੇ ਪੰਜਾਬ ਦੀਆਂ ਮਹਿਲਾਵਾਂ ਦੀ ਖਾਸ ਨਜ਼ਰ ਰਹੇਗੀ ਕਿ ਸਰਕਾਰ ਆਪਣਾ ਵਾਅਦਾ ਪੂਰਾ ਕਰਦੀ ਹੈ ਜਾਂ ਨਹੀਂ।