ਪੰਜਾਬ ਵਿਧਾਨਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬਜਟ ਸੈਸ਼ਨ ਦੌਰਾਨ ਸੁਰੱਖਿਆ ਹਾਈ ਅਲਰਟ

ਨਿਊਜ਼ ਪੰਜਾਬ

8 ਮਾਰਚ ,2026

ਪੰਜਾਬ ਦੇ ਬਜਟ ਸੈਸ਼ਨ ਦੌਰਾਨ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪੰਜਾਬ ਵਿਧਾਨਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ। ਜਾਣਕਾਰੀ ਮੁਤਾਬਕ ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ। ਧਮਕੀ ਮਿਲਦੇ ਹੀ ਸੁਰੱਖਿਆ ਏਜੰਸੀਆਂ ਤੁਰੰਤ ਚੌਕਸ ਹੋ ਗਈਆਂ ਅਤੇ ਵਿਧਾਨਸਭਾ ਦੇ ਆਲੇ-ਦੁਆਲੇ ਸੁਰੱਖਿਆ ਕੜੀ ਕਰ ਦਿੱਤੀ ਗਈ। ਪੁਲਿਸ ਵੱਲੋਂ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਹਾਲਾਤ ਕਾਬੂ ਹੇਠ ਦੱਸੇ ਜਾ ਰਹੇ ਹਨ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।