ਨਿਊਜ਼ ਪੰਜਾਬ
8 ਮਾਰਚ 2026
ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਬਜਟ 2026–27 ਵਿੱਚ 6,879 ਕਰੋੜ ਰੁਪਏ ਰੱਖੇ ਹਨ। ਸਰਕਾਰ ਦਾ ਕਹਿਣਾ ਹੈ ਕਿ ਹਸਪਤਾਲਾਂ ਵਿੱਚ ਲੋਕਾਂ ਨੂੰ ਮਸ਼ਕਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਆਨੰਦਪੁਰ ਸਾਹਿਬ ਵਿੱਚ ਇੱਕ ਟਰਾਮਾ ਸੈਂਟਰ ਅਤੇ ਇੱਕ ਜੱਚਾ-ਬੱਚਾ ਹਸਪਤਾਲ ਬਣਾਇਆ ਜਾਵੇਗਾ। ਇਸ ਦੇ ਨਾਲ ਹੀ 143 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਦਾ ਵੀ ਐਲਾਨ ਕੀਤਾ ਗਿਆ ਹੈ।
ਸਰਕਾਰ ਵੱਲੋਂ 300 ਕਰੋੜ ਰੁਪਏ ਦੇ ਖਰਚ ਨਾਲ ਨਵੇਂ ਮੈਡੀਕਲ ਸੰਦ ਮੁਹੱਈਆ ਕਰਵਾਏ ਜਾਣਗੇ। ਆਮ ਆਦਮੀ ਕਲੀਨਿਕਾਂ ਵਿੱਚ 107 ਦਵਾਈਆਂ ਅਤੇ 47 ਟੈਸਟ ਮੁਫ਼ਤ ਉਪਲਬਧ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਬਿਹਤਰ ਅਤੇ ਸਸਤੀ ਸਿਹਤ ਸੇਵਾਵਾਂ ਮਿਲ ਸਕਣ।
