ਪੰਜਾਬ ਬਜਟ ਤੋਂ ਬਾਅਦ CM ਮਾਨ ਦਾ ਸੰਬੋਧਨ: ਕਿਹਾ-‘ਇਹ ਸਿਰਫ ਬਜਟ ਨਹੀਂ ਤਰੱਕੀ ਦਾ Affidavit ਹੈ 

ਨਿਊਜ਼ ਪੰਜਾਬ

8 ਮਾਰਚ 2026

ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਦਾ 2026–27 ਦਾ ਬਜਟ ਪੇਸ਼ ਕੀਤਾ ਗਿਆ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਬਜਟ ਪੇਸ਼ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਲਾਈਵ ਹੋਏ ਅਤੇ ਕਿਹਾ ਕਿ ਇਹ ਲੋਕ ਪੱਖੀ ਬਜਟ ਹੈ ਜਿਸ ਵਿੱਚ ਹਰ ਵਰਗ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਬਜਟ ਵਿੱਚ 7 ਫੀਸਦੀ ਵਾਧਾ ਕੀਤਾ ਗਿਆ ਹੈ ਅਤੇ ਖੇਡਾਂ ਲਈ ਪਹਿਲੀ ਵਾਰ ਲਗਭਗ 1791 ਕਰੋੜ ਰੁਪਏ ਰੱਖੇ ਗਏ ਹਨ।

CM ਮਾਨ ਨੇ ਇਸ ਦਿਨ ਨੂੰ ਇਤਿਹਾਸਿਕ ਕਰਾਰ ਦਿੰਦਿਆਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ ਕੀਤਾ, ਜਿਸ ਤਹਿਤ ਸੂਬੇ ਦੀਆਂ ਸਾਰੀਆਂ ਬਾਲਗ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਸਿੱਧੇ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫ਼ਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬਜਟ ਸਿਰਫ਼ ਬਜਟ ਨਹੀਂ, ਸਗੋਂ ਪੰਜਾਬ ਦੀ ਤਰੱਕੀ ਦਾ “Affidavit” ਹੈ।