ਦੁੱਖ ਸੁੱਖ ਦੀ ਕਥਾ…..ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 9 ਮਾਰਚ 2026

ਨਿਊਜ਼ ਪੰਜਾਬ 

ਦੁੱਖ ਸੁੱਖ ਦੀ ਕਥਾ…..ਵਿਚਾਰ ਭਾਈ ਪਿੰਦਰਪਾਲ ਸਿੰਘ ਜੀ

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੨੬ ਫੱਗਣ ੫੫੭, ੯ ਮਾਰਚ ੨੦੨੬ ੴ* ☬ 🙏

ਸੂਹੀ ਮਹਲਾ ੪ ॥

ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ {ਪੰਨਾ 731}

ਪਦਅਰਥ: ਪੁਰਖੋਤਮੁ = ਉੱਤਮ ਪੁਰਖ, ਪ੍ਰਭੂ। ਸਭਿ = ਸਾਰੇ। ਦਾਲਦ = ਦਲਿਦ੍ਰ, ਗਰੀਬੀਆਂ। ਦਲਘਾ = ਦਲ, ਸਮੂਹ। ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੇਵਿ = ਸਿਮਰ ਕੇ। ਸੁਖਿ = ਸੁਖ ਵਿਚ। ਸਮਘਾ = ਸਮਾ ਗਿਆ।੧।

ਮਨ = ਹੇ ਮਨ! ਪਿਰਘਾ = ਪਿਆਰਾ। ਅਰਪਿ = ਅਰਪ ਕੇ, ਭੇਟਾ ਕਰ ਕੇ। ਮੁਲਿ ਮਹਘਾ = ਮਹਿੰਗੇ ਮੁੱਲ।੧।ਰਹਾਉ।

ਨਰਪਤਿ = ਰਾਜੇ। ਮਾਣਹਿ = ਮਾਣਦੇ ਹਨ। ਪਕੜਿ = ਫੜ ਕੇ। ਸਭਿ = ਸਾਰੇ। ਕਲਘਾ = ਕਾਲ, ਮੌਤ, ਆਤਮਕ ਮੌਤ। ਸਿਰਿ = ਸਿਰ ਉਤੇ। ਹਥ = ਹੱਥਾਂ ਵਿਚ {ਬਹੁ-ਵਚਨ}। ਫਲਘਾ = ਫਲ, ਕਰਮਾਂ ਦਾ ਫਲ।੨।

ਕਿਰਮ = ਕੀੜੇ, ਨਿਮਾਣੇ ਜੀਵ। ਸਰਣਾਗਤਿ = ਸਰਨ ਆਏ ਹਾਂ। ਪੁਰਖ = ਹੇ ਸਰਬ = ਵਿਆਪਕ! ਪ੍ਰਤਿਪਲਘਾ = ਹੇ ਪ੍ਰਤਿਪਾਲ! ਹੇ ਪਾਲਣਹਾਰ! ਲੋਚ = ਤਾਂਘ। ਪੂਰਿ = ਪੂਰੀ ਕਰ। ਤੁਮਘਾ = ਤੇਰਾ।੩।

ਪ੍ਰਭ = ਹੇ ਪ੍ਰਭੂ! ਕਉ = ਨੂੰ। ਮੋ ਕਉ = ਮੈਨੂੰ। ਨਿਮਘਾ = ਨਿਮਖ ਭਰ, ਛਿਨ ਭਰ ਲਈ {निमेष = ਅੱਖ ਝਮਕਣ ਜਿਤਨਾ ਸਮਾ}। ਵਿਟਹੁ = ਤੋਂ। ਘੁਮਘਾ = ਕੁਰਬਾਨ।੪।

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।

ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।

ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।

ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

सूही महला ४ ॥

हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥

पद्अर्थ: पुरखोतमु = उत्तम पुरख, प्रभु। सभि = सारे। दालद = दलिद्र, गरीबियां। दलघा = दल, समूह। असथिरु = सदा कायम रहने वाला। सेवि = स्मरण करके। सुखि = सुख में। समघा = समा गया।1।

अर्थ: हे भाई! जिस मनुष्य ने परमात्मा का नाम जपा है, हरि उत्तम पुरुख को जपा है, उसके सारे दरिद्र, दलों के दल नाश हो गए हैं। गुरु के शब्द में जुड़ के उस मनुष्य के जनम-मरण का डर भी खत्म कर लिया। सदा-स्थिर रहने वाले परमात्मा की सेवा-भक्ति करके वह आनंद में लीन हो गया।1।

मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ॥

पद्अर्थ: मन = हे मन! पिरघा = प्यारा। अरपि = अरप के, भेटा करके। मुलि महघा = महंगे मूल्य।1। रहाउ।

अर्थ: हे मेरे मन! सदा परमात्मा का अति प्यारा नाम स्मरण किया कर। हे भाई! मैंने अपना सिर महँगे मूल्य पर बेच दिया है (मैंने सिर के बदले में कीमती हरि-नाम ले लिया है)।1। रहाउ।

नरपति राजे रंग रस माणहि बिनु नावै पकड़ि खड़े सभि कलघा ॥ धरम राइ सिरि डंडु लगाना फिरि पछुताने हथ फलघा ॥२॥

पद्अर्थ: नरपति = राजे। माणहि = माणते हैं। पकड़ि = पकड़ के। सभि = सारे। कलघा = काल, मौत, आत्मिक मौत। सिरि = सिर पर। हथ = हाथों में (बहु वचन)। फलघा = फल, कर्मों का फल।2।

अर्थ: हे भाई! दुनिया के राजे-महाराजे (माया के) रंग-रस भोगते रहते हैं, उन सबको आत्मिक मौत पकड़ कर आगे लगा लेती है। जब उन्हें किए कर्मों का फल मिलता है, जब उनके सिर पर परमात्मा का डंडा बजता है, तब पछताते हैं।2।

हरि राखु राखु जन किरम तुमारे सरणागति पुरख प्रतिपलघा ॥ दरसनु संत देहु सुखु पावै प्रभ लोच पूरि जनु तुमघा ॥३॥

पद्अर्थ: किरम = कीड़े, छोटे से जीव। सरणागति = शरण आए हैं। पुरख = हे सर्व व्यापक! प्रतिपलघा = हे प्रतिपालक! , हे पालनहार! लोच = तमन्ना। पूरि = पूरी कर। तुमघा = तेरा।3।

अर्थ: हे हरि! हे पालनहार सर्व-व्यापक! हम तेरे (पैदा किए हुए) निमाणे से जीव हैं, हम तेरी शरण आए हैं, तू खुद (अपने) सेवकों की रक्षा कर। हे प्रभु! मैं तेरा दास हूँ, दास की तमन्ना पूरी कर, इस दास को संत जनों की संगति बख्श (ता कि ये दास) आत्मिक आनंद प्राप्त कर सके।3।

तुम समरथ पुरख वडे प्रभ सुआमी मो कउ कीजै दानु हरि निमघा ॥ जन नानक नामु मिलै सुखु पावै हम नाम विटहु सद घुमघा ॥४॥२॥

पद्अर्थ: प्रभ = हे प्रभु! कउ = को। मो कउ = मुझे। निमघा = निमख भर, छिन भर के लिए (निमेष, आँख झपकने जितने समय के लिए)। विटहु = से। घुमघा = कुर्बान।4।

अर्थ: हे प्रभु! हे सबसे बड़े मालिक! तू सारी ताकतों का मालिक पुरुख है। मुझे एक छिन के वास्ते ही अपने नाम का दान दे। हे दास नानक! (कह:) जिसको प्रभु का नाम प्राप्त होता है, वह आनंद लेता है। मैं सदा हरि-नाम से सदके हूँ।4।2।

🌹🙏🌹🙏🌹🙏🌹🙏🌹