ਨਿਊਜ਼ ਪੰਜਾਬ
9 ਮਾਰਚ 2026
ਭਾਰਤ ਵੱਲੋਂ ਟੀ-20 ਵਿਸ਼ਵ ਕੱਪ ਤੀਸਰੀ ਵਾਰ ਜਿੱਤਣ ਮਗਰੋਂ ਦੇਸ਼ ਭਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਪੰਜਾਬ ਦੇ ਸੰਗਰੂਰ ਵਿੱਚ ਵੀ ਕ੍ਰਿਕਟ ਪ੍ਰੇਮੀਆਂ ਵੱਲੋਂ ਧੂਮਧਾਮ ਨਾਲ ਜਸ਼ਨ ਮਨਾਇਆ ਗਿਆ। ਜਿਵੇਂ ਹੀ ਭਾਰਤ ਦੀ ਜਿੱਤ ਪੱਕੀ ਹੋਈ ਤਾਂ ਲੋਕ ਸੜਕਾਂ ‘ਤੇ ਉਤਰ ਆਏ ਅਤੇ ਢੋਲ ਦੀ ਥਾਪ ‘ਤੇ ਭੰਗੜਾ ਪਾ ਕੇ ਖੁਸ਼ੀ ਮਨਾਉਣ ਲੱਗ ਪਏ। ਇਸ ਦੌਰਾਨ ਕੁਝ ਲੋਕਾਂ ਨੇ ਵਿਆਹਾਂ ਵਾਂਗ ਨੋਟ ਵੀ ਵਰਸਾਏ ਅਤੇ ਮਾਹੌਲ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ।
ਦੱਸਣਯੋਗ ਹੈ ਕਿ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 255 ਦੌੜਾਂ ਦਾ ਵੱਡਾ ਸਕੋਰ ਬਣਾਇਆ, ਜਦਕਿ ਨਿਊਜ਼ੀਲੈਂਡ ਦੀ ਟੀਮ 19 ਓਵਰਾਂ ਵਿੱਚ 159 ਦੌੜਾਂ ‘ਤੇ ਆਊਟ ਹੋ ਗਈ। ਇਸ ਜਿੱਤ ਨਾਲ ਭਾਰਤ ਲਗਾਤਾਰ ਦੋ ਵਾਰ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਵੀ ਬਣ ਗਿਆ।
