ਨਿਊਜ਼ ਪੰਜਾਬ
9 ਮਾਰਚ 2026
ਪਟਿਆਲਾ ਵਿੱਚ ਸਕਿਓਰਿਟੀ ਗਾਰਡ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਵਾਚਮੈਨ ਨੂੰ ਥੱਪੜ ਮਾਰਨ ਵਾਲੇ ਏਐੱਸਆਈ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਉਸ ਦੇ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਡਲ ਟਾਊਨ ਇਲਾਕੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ਵਿੱਚ ਦੋ ਪੁਲਿਸ ਮੁਲਾਜ਼ਮ ਇੱਕ ਚੌਂਕੀਦਾਰ ਨੂੰ ਥੱਪੜ ਮਾਰਦੇ ਦਿਖਾਈ ਦੇ ਰਹੇ ਸਨ।
ਜਾਣਕਾਰੀ ਮੁਤਾਬਕ ਸੜਕ ਕਿਨਾਰੇ ਖੜ੍ਹੀਆਂ ਗੱਡੀਆਂ ਨੂੰ ਹਟਾਉਣ ਨੂੰ ਲੈ ਕੇ ਇਹ ਵਿਵਾਦ ਹੋਇਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੰਬੰਧਿਤ ਏਐੱਸਆਈ ਨੂੰ ਲਾਈਨ ਹਾਜ਼ਰ ਕਰਕੇ ਉਸ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
