ਧੰਨ ਨੇ ਸਾਡੇ ਮਾਂ ਪਿਓ…..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ 11 ਮਾਰਚ 2026

ਨਿਊਜ਼ ਪੰਜਾਬ 

ਧੰਨ ਨੇ ਸਾਡੇ ਮਾਂ ਪਿਓ…..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ 

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੨੮ ਫੱਗਣ ੫੫੭, ੧੧ ਮਾਰਚ ੨੦੨੬ ੴ* ☬ 🙏

ਸਲੋਕ ਮਃ ੩ ॥

ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁਿੜ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥

ਸਲੋਕ ਮਃ ੩ ॥

ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ।੧। ਮਃ ੩ ॥ ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ । ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ । ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ । ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ । (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ।੨।

In Hindi :

सलोक मः ३ ॥

मनि परतीति न आईआ सहजि न लगो भाउ ॥ सबदै सादु न पाइओ मनहठि किआ गुण गाइ ॥ नानक आइआ सो परवाणु है जि गुरमुखि सचि समाइ ॥१॥ मः ३ ॥ आपणा आपु न पछाणै मूड़ा अवरा आखि दुखाए ॥ मुंढै दी खसलति न गईआ अंधे विछुड़ि चोटा खाए ॥ सतिगुर कै भै भंनि न घड़िओ रहै अंकि समाए ॥ अनदिनु सहसा कदे न चूकै बिनु सबदै दुखु पाए ॥ कामु क्रोधु लोभु अंतरि सबला नित धंधा करत विहाए ॥ चरण कर देखत सुणि थके दिह मुके नेड़ै आए ॥ सचा नामु न लगो मीठा जितु नामि नव निधि पाए ॥ जीवतु मरै मरै फुनि जीवै तां मोखंतरु पाए ॥ धुरि करमु न पाइओ पराणी विणु करमा किआ पाए ॥ गुर का सबदु समालि तू मूड़े गति मति सबदे पाए ॥ नानक सतिगुरु तद ही पाए जां विचहु आपु गवाए ॥२॥

ਵਾਹਿਗੁਰੂ ਜੀ ਕਾ ਖਾਲਸਾ।।

ਵਾਹਿਗੁਰੂ ਜੀ ਕੀ ਫਤਿਹ।।

🙏🙏🙏🙏🙏