ਨਿਊਜ਼ ਪੰਜਾਬ
11 ਮਾਰਚ 2026
ਪਿੰਡ ਬਿਛੌੜੀ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੌਰਾਨ ਉਸ ਵੇਲੇ ਦਰਦਨਾਕ ਘਟਨਾ ਵਾਪਰ ਗਈ, ਜਦੋਂ ਮੈਚ ਖੇਡ ਰਹੇ ਨਾਮਵਰ ਖਿਡਾਰੀ ਰਵਿੰਦਰ ਸਿੰਘ ਪਨੇਸਰ (ਉਰਫ਼ ਰਵਿੰਦਰੀ), ਜੋ ਪਿੰਡ ਮਜਾਰੀ ਦਾ ਰਹਿਣ ਵਾਲਾ ਸੀ ਅਤੇ ਨਾਮਧਾਰੀ ਕਲੱਬ ਵੱਲੋਂ ਖੇਡ ਰਿਹਾ ਸੀ, ਅਚਾਨਕ ਛਾਤੀ ਵਿੱਚ ਤੇਜ਼ ਦਰਦ ਹੋਣ ਕਾਰਨ ਮੈਦਾਨ ਵਿੱਚ ਹੀ ਬੇਹੋਸ਼ ਹੋ ਕੇ ਡਿੱਗ ਪਿਆ। ਸਾਥੀ ਖਿਡਾਰੀਆਂ ਅਤੇ ਪ੍ਰਬੰਧਕਾਂ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੁੱਢਲੀ ਜਾਣਕਾਰੀ ਮੁਤਾਬਕ ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਖੇਡਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ, ਜਦਕਿ ਖੇਡ ਪ੍ਰੇਮੀਆਂ ਅਤੇ ਵੱਖ-ਵੱਖ ਕਲੱਬਾਂ ਵੱਲੋਂ ਰਵਿੰਦਰੀ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
