ਨਿਊਜ਼ ਪੰਜਾਬ
11 ਮਾਰਚ,2026
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਉੱਤੇ ਲਗਾਏ ਗਏ ਤੀਜੇ ਐਨਐਸਏ (ਰਾਸ਼ਟਰੀ ਸੁਰੱਖਿਆ ਕਾਨੂੰਨ) ਨੂੰ ਚੁਣੌਤੀ ਦੇਣ ਲਈ ਦਾਇਰ ਕੀਤੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਅੱਜ ਹੋਈ ਸੁਣਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨਾਲ-ਨਾਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵਕੀਲਾਂ ਨੇ ਵੀ ਆਪਣੀਆਂ ਦਲੀਲਾਂ ਅਦਾਲਤ ਅੱਗੇ ਪੇਸ਼ ਕੀਤੀਆਂ। ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ’ਚ ਆਪਣਾ ਫੈਸਲਾ ਸੁਣਾਉਣ ਤੱਕ ਹੁਕਮ ਰਿਜ਼ਰਵ ਰੱਖਣ ਦਾ ਐਲਾਨ ਕੀਤਾ ਹੈ। ਹੁਣ ਸਭ ਦੀ ਨਜ਼ਰ ਅਦਾਲਤ ਦੇ ਆਉਣ ਵਾਲੇ ਫੈਸਲੇ ’ਤੇ ਟਿਕੀ ਹੋਈ ਹੈ।
