ਪੰਜਾਬ ‘ਚ LPG ਦੀ ਘਾਟ ਨਹੀਂ ਆਉਣ ਦੇਵਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਨਿਊਜ਼ ਪੰਜਾਬ

12 ਮਾਰਚ 2026

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਸਾਡੇ ਵਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਪੰਜਾਬ ਵਿਚ ਕਿਤੇ ਵੀ ਐਲ.ਪੀ.ਜੀ. ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਮਾਖੋਰੀ ਜਾਂ ਬਲੈਕ ਵਿਚ ਸਿਲੰਡਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।