ਸਿੱਧੂ ਮੂਸੇਵਾਲਾ ਕਤਲ ਕਾਂਡ: ਸੁਪਰੀਮ ਕੋਰਟ ਵੱਲੋਂ 2 ਮੁਲਜ਼ਮਾਂ ਨੂੰ ਜ਼ਮਾਨਤ

ਨਿਊਜ਼ ਪੰਜਾਬ

12 ,ਮਾਰਚ 2026

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਨੇ 2 ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਪਵਨ ਤੇ ਜਗਤਾਰ ਸਿੰਘ ਨੂੰ ਬੇਲ ਦੇ ਦਿੱਤੀ ਹੈ। ਮੁਲਜ਼ਮਾਂ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਵੱਲੋਂ ਸਿੱਧੂ ਦੇ ਕਤਲ ਵਿੱਚ ਸ਼ਾਮਿਲ ਮੁਲਜ਼ਮ ਨੂੰ ਬਲੈਰੋ ਗੱਡੀ ਦਿੱਤੀ ਗਈ ਸੀ।