ਤੇਜ਼ ਰਫ਼ਤਾਰ ਸਫਾਰੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਸੀਸੀਟੀਵੀ ਵਿੱਚ ਕੈਦ ਹੋਇਆ ਖੌਫਨਾਕ ਹਾਦਸਾ

ਨਿਊਜ਼ ਪੰਜਾਬ

13 ਮਾਰਚ 2026

ਦੇਰ ਰਾਤ ਕਾਲਾ ਸਘੀਆਂ ਇਲਾਕੇ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਕ ਤੇਜ਼ ਰਫ਼ਤਾਰ ਸਫਾਰੀ ਕਾਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨ ਕਰੀਬ ਸੱਤ ਤੋਂ ਦਸ ਫੁੱਟ ਉੱਪਰ ਉਛਲ ਕੇ ਜ਼ਮੀਨ ‘ਤੇ ਜਾ ਡਿੱਗੇ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਦੌਰਾਨ ਉਥੋਂ ਲੰਘ ਰਹੀਆਂ ਕੁਝ ਮਹਿਲਾਵਾਂ ਅਤੇ ਪੈਦਲ ਜਾ ਰਿਹਾ ਇਕ ਬੱਚਾ ਵਾਲ-ਵਾਲ ਬਚ ਗਿਆ। ਇਹ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕ ਤੁਰੰਤ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਵਿੱਚ ਜੁਟ ਗਈ।