ਨਿਊਜ਼ ਪੰਜਾਬ
15 ਮਾਰਚ 2026
ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਤਰਨਤਾਰਨ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕੰਚਨਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਜੁਝਾਰੂ ਅਤੇ ਦਲੇਰ ਮੈਂਬਰ ਹੈ, ਜਿਸਨੇ ਹਾਲ ਹੀ ਵਿੱਚ ਤਰਨਤਾਰਨ ਉਪ-ਚੋਣ ਦੌਰਾਨ ਸਰਕਾਰੀ ਦਬਾਅ ਦੇ ਬਾਵਜੂਦ ਆਪਣੀ ਮਾਤਾ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਲਈ ਜ਼ੋਰਦਾਰ ਢੰਗ ਨਾਲ ਪ੍ਰਚਾਰ ਕੀਤਾ। ਬਾਦਲ ਨੇ ਕਿਹਾ ਕਿ ਉਸਦਾ ਅਟੁੱਟ ਸਮਰਪਣ ਅਤੇ ਹਿੰਮਤ ਹਲਕੇ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੇ ਉਸਦੀ ਨਵੀਂ ਭੂਮਿਕਾ ਲਈ ਸਫਲਤਾ ਦੀ ਕਾਮਨਾ ਕੀਤੀ।
