ਨਿਊਜ਼ ਪੰਜਾਬ
15 ਮਾਰਚ 2026
ਭਾਰਤੀ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ, ਤਾਮਿਲਨਾਡੂ, ਕੇਰਲ, ਅਸਾਮ ਅਤੇ ਪੁਡੂਚੇਰੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਐਤਵਾਰ ਨੂੰ ਚੋਣ ਕਮਿਸ਼ਨ ਦੇ ਮੁਖੀ ਗਿਆਨੇਸ਼ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਜਾਂ ਰਾਜਾਂ ਵਿੱਚ ਵੋਟਿੰਗ 9 ਅਪ੍ਰੈਲ ਤੋਂ 29 ਅਪ੍ਰੈਲ ਤੱਕ ਹੋਵੇਗੀ, ਜਦਕਿ 4 ਮਈ ਨੂੰ ਸਾਰੇ ਰਾਜਾਂ ਦੇ ਨਤੀਜਿਆਂ ਦਾ ਇਕੱਠੇ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
