ਨਿਊਜ਼ ਪੰਜਾਬ
15 ਮਾਰਚ 2026
ਜ਼ਿਲ੍ਹਾ ਪੁਲਿਸ ਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮਾਂ ਕੋਲੋਂ 6 ਵਿਦੇਸ਼ੀ ਪਿਸਤੌਲ ਅਤੇ ਤਿੰਨ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਕਾਫ਼ੀ ਸਮੇਂ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਪੁਲਿਸ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਕਰ ਰਹੀ ਹੈ।
