ਨਿਊਜ਼ ਪੰਜਾਬ
15 ਮਾਰਚ 2026
ਬਾਘਾਪੁਰਾਣਾ ਵਿੱਚ ਹਰਵਿੰਦਰ ਸਿੰਘ ਉਰਫ਼ ਹੈਪੀ ਸਰਪੰਚ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਦੋਸ਼ੀ ਮਨਪ੍ਰੀਤ ਸਿੰਘ ਬਬਲੂ ਬਰਾੜ ਅਤੇ ਉਸਦੇ ਸਾਥੀਆਂ ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ 5 ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ ਹੈ। DSP ਮੋਗਾ ਨੇ ਦੱਸਿਆ ਕਿ 12 ਤਾਰੀਖ ਨੂੰ ਮੁਲਜ਼ਮਾਂ ਨੂੰ ਟ੍ਰੇਸ ਕਰ ਲਿਆ ਗਿਆ ਸੀ ਅਤੇ ਲੇਹ ਪੁਲਿਸ ਦੀ ਮਦਦ ਨਾਲ ਲੱਦਾਖ ਤੋਂ ਬਬਲੂ ਬਰਾੜ ਸਮੇਤ ਕੁੱਲ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਮੁਤਾਬਕ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਕਤਲ ਕਰਨ ਦੀ ਗੱਲ ਕਬੂਲ ਕਰਦਿਆਂ ਪਛਤਾਵਾ ਵੀ ਜ਼ਾਹਿਰ ਕੀਤਾ ਹੈ। ਪੁਲਿਸ ਹੁਣ ਰਿਮਾਂਡ ਦੌਰਾਨ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰੇਗੀ, ਕਤਲ ਵਿੱਚ ਵਰਤੇ ਹਥਿਆਰ ਬਰਾਮਦ ਕਰਨ ਦੇ ਨਾਲ ਲੱਦਾਖ ਵਿੱਚ ਖੜ੍ਹੀ ਗੱਡੀ ਵੀ ਪੰਜਾਬ ਲਿਆਂਦੀ ਜਾਵੇਗੀ। DSP ਨੇ ਇਹ ਵੀ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਪਹਿਲਾਂ ਕੋਈ ਕ੍ਰਿਮੀਨਲ ਰਿਕਾਰਡ ਸਾਹਮਣੇ ਨਹੀਂ ਆਇਆ।ਰਵਿੰਦਰ ਸਿੰਘ ਹੈਪੀ ਸਰਪੰਚ ਕਤਲਕਾਂਡ ਮਾਮਲੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਮਨਪ੍ਰੀਤ ਸਿੰਘ ਬਬਲੂ ਤੇ ਉਸ ਦੇ ਹੋਰ ਸਾਥੀਆਂ ਨੂੰ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਉਨ੍ਹਾਂ ਦਾ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਪੁਲਿਸ ਨੂੰ 5 ਦਿਨਾਂ ਦਾ ਰਿਮਾਂਡ ਮਿਲਿਆ ਹੈ।
