ਨਿਊਜ਼ ਪੰਜਾਬ
16 ਮਾਰਚ 2026
ਪੰਜਾਬ ਵਿੱਚ ਸਕੂਲਾਂ ਨੂੰ ਲਗਾਤਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਹੇਠ ਹੁਣ ਜਲੰਧਰ ਦੇ ਕਈ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਧਮਾਕਿਆਂ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਮੇਲ ਸਵੇਰੇ 7:37 ਵਜੇ ਭੇਜੀ ਗਈ, ਜਿਸ ਵਿੱਚ ਸਕੂਲਾਂ ਦੇ ਨਾਲ ਟ੍ਰੇਨ ਨੂੰ ਵੀ ਉਡਾਉਣ ਦੀ ਚਿਤਾਵਨੀ ਦਿੱਤੀ ਗਈ।

ਮੇਲ ਵਿੱਚ ਦਾਅਵਾ ਕੀਤਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਿਸ਼ਾਨੇ ’ਤੇ ਹਨ ਅਤੇ ਪੰਜਾਬ ਨੂੰ ਖਾਲਿਸਤਾਨ ਬਣਾਉਣ ਦੀ ਗੱਲ ਵੀ ਲਿਖੀ ਗਈ ਹੈ। ਨਾਲ ਹੀ 14 ਅਪ੍ਰੈਲ ਤੱਕ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਹਟਾਉਣ ਦੀ ਧਮਕੀ ਦਿੱਤੀ ਗਈ ਹੈ, ਨਹੀਂ ਤਾਂ ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਚੇਤਾਵਨੀ ਦਿੱਤੀ ਗਈ। ਮੇਲ ਵਿੱਚ ਧਮਾਕਿਆਂ ਦੇ ਸਮੇਂ ਦਾ ਵੀ ਜ਼ਿਕਰ ਕੀਤਾ ਗਿਆ ਹੈ—ਸਕੂਲਾਂ ਵਿੱਚ 1:11 ਵਜੇ, ਵਿਧਾਨ ਸਭਾ ਵਿੱਚ 2:11 ਵਜੇ ਅਤੇ ਦਿੱਲੀ ਜਾਣ ਵਾਲੀ ਟ੍ਰੇਨ ਵਿੱਚ 9:11 ਵਜੇ ਧਮਾਕੇ ਕਰਨ ਦੀ ਗੱਲ ਕਹੀ ਗਈ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।
