ਨਿਊਜ਼ ਪੰਜਾਬ
15 ਮਾਰਚ 2026
ਪ੍ਰਸਿੱਧ ਪੰਥ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਮਾਣਹਾਨੀ ਮਾਮਲੇ ਵਿੱਚ ਮਾਣਯੋਗ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਸਾਲ 2019 ਦੌਰਾਨ ਢੱਡਰੀਆਂ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਿਤਾ ਸੰਤ ਬਾਬਾ ਹਰੀ ਸਿੰਘ ਰੰਧਾਵਾ ਬਾਰੇ ਕਥਿਤ ਤੌਰ ‘ਤੇ ਗਲਤ ਟਿੱਪਣੀ ਕੀਤੀ ਗਈ ਸੀ। ਇਸ ਦੇ ਚਲਦੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਅਦਾਲਤ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਟਿੱਪਣੀ ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੇਸ਼ ਕੀਤੇ ਗਏ ਤੱਥਾਂ ਨੂੰ ਦੇਖਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ ਅਤੇ ਹੁਣ ਨਿਰਧਾਰਿਤ ਮਿਤੀ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
