ਨਿਊਜ਼ ਪੰਜਾਬ
17 ਮਾਰਚ 2026
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ Gippy Grewal ਨੂੰ ਇੱਕ ਵਾਰ ਫਿਰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਕ ਨਾਮੀ ਬਦਮਾਸ਼ ਨੇ ਆਡੀਓ ਕਾਲ ਰਾਹੀਂ ਗਿੱਪੀ ਨੂੰ ਸੁਨੇਹਾ ਭੇਜਿਆ, ਜਿਸ ਵਿੱਚ ਧਮਕੀ ਭਰੇ ਲਹਿਜ਼ੇ ਵਿੱਚ ਕਿਹਾ ਗਿਆ, “ਮੇਰਾ ਮੈਸੇਜ ਇਗਨੋਰ ਨਾ ਕਰੋ… ਨਹੀਂ ਤਾਂ ਬਹੁਤ ਬੁਰੀ ਹੋ ਜਾਵੇਗੀ।”
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗਿੱਪੀ ਗਰੇਵਾਲ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਰਹਿ ਚੁੱਕੇ ਹਨ।
ਇਸ ਤਾਜ਼ਾ ਮਾਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਾਂਚ ਦੀ ਸੰਭਾਵਨਾ ਹੈ। ਪੰਜਾਬੀ ਮਨੋਰੰਜਨ ਜਗਤ ਵਿੱਚ ਵੀ ਇਸ ਘਟਨਾ ਨਾਲ ਚਿੰਤਾ ਦਾ ਮਾਹੌਲ ਬਣ ਗਿਆ ਹੈ।
