ਧੂਰੀ ਵਿੱਚ CM ਮਾਨ ਦੀ ਵੱਡੀ ਸੌਗਾਤ: 21.65 ਕਰੋੜ ਦਾ ਹਸਪਤਾਲ ਉਦਘਾਟਨ, 300 ਯੂਨਿਟ ਮੁਫ਼ਤ ਬਿਜਲੀ ‘ਤੇ ਮੁਹਰ

ਨਿਊਜ਼ ਪੰਜਾਬ

17 ।ਅਰਚ 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਵਿੱਚ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਵਿਸ਼ਾਲ ਸਮਾਗਮ ਦੌਰਾਨ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ। ਉਨ੍ਹਾਂ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਸਬ-ਡਿਵਿਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਸਰਕਾਰ ਪੰਜਾਬੀਆਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਜ਼ਮੀਨੀ ਪੱਧਰ ‘ਤੇ ਪੂਰੇ ਕੀਤੇ ਹਨ, ਜਿਵੇਂ 300 ਯੂਨਿਟ ਮੁਫ਼ਤ ਬਿਜਲੀ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਵਿੱਚ ਹੋਰ ਕੱਟ ਵੀ ਜਲਦੀ ਨਜ਼ਰ ਆਵੇਗੀ ਅਤੇ ਔਰਤਾਂ ਨੂੰ 1000 ਤੇ 1500 ਰੁਪਏ ਦੇਣ ਦੀ ਯੋਜਨਾ ‘ਤੇ ਕੰਮ ਜਾਰੀ ਹੈ, ਜੋ ਜਲਦ ਲਾਗੂ ਹੋਵੇਗੀ। ਨਾਲ ਹੀ ਉਨ੍ਹਾਂ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬਾਕੀ ਰਹਿੰਦੇ ਕੰਮ ਵੀ ਅਗਲੇ ਸਾਲ ਅੰਦਰ ਪੂਰੇ ਕਰ ਲਏ ਜਾਣਗੇ।