ਨਿਊਜ਼ ਪੰਜਾਬ
18 ਮਾਰਚ,2026
ਬੁੱਧਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਪਾਲਮ ਮੈਟਰੋ ਸਟੇਸ਼ਨ ਨੇੜੇ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਤਿੰਨ ਬੱਚਿਆਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਲਗਭਗ 30 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਵ ਕਾਰਜ ਸ਼ੁਰੂ ਕੀਤਾ ਗਿਆ। ਜਾਣਕਾਰੀ ਅਨੁਸਾਰ, ਅੱਗ ਇੱਕ ਫਲੈਟ ਵਿੱਚ ਲੱਗੀ ਜੋ ਤੇਜ਼ੀ ਨਾਲ ਪੂਰੀ ਇਮਾਰਤ ਵਿੱਚ ਫੈਲ ਗਈ। ਇਮਾਰਤ ਦੇ ਹੇਠਲੇ ਹਿੱਸੇ ਵਿੱਚ ਕੱਪੜੇ ਅਤੇ ਕਾਸਮੈਟਿਕਸ ਦੀਆਂ ਦੁਕਾਨਾਂ ਸਨ, ਜਦਕਿ ਉੱਪਰੀ ਮੰਜ਼ਿਲਾਂ ‘ਤੇ ਲੋਕ ਰਹਿੰਦੇ ਸਨ। ਇੱਕ ਹੀ ਪਰਿਵਾਰ ਦੇ ਕਈ ਮੈਂਬਰ ਅੱਗ ਵਿੱਚ ਫਸ ਗਏ, ਜਿਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ਾਂ ਦੌਰਾਨ ਦੁੱਖਦਾਈ ਤੌਰ ‘ਤੇ ਸੱਤ ਲੋਕਾਂ ਦੀ ਜਾਨ ਚਲੀ ਗਈ। ਅਧਿਕਾਰੀਆਂ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
