ਗੁਰਗੱਦੀ ਦਿਵਸ ਧੰਨ ਗੁਰੂ ਅਮਰਦਾਸ ਜੀ……ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 19 ਮਾਰਚ 2026

ਨਿਊਜ਼ ਪੰਜਾਬ 

ਗੁਰਗੱਦੀ ਦਿਵਸ ਧੰਨ ਗੁਰੂ ਅਮਰਦਾਸ ਜੀ……ਵਿਚਾਰ ਭਾਈ ਪਿੰਦਰਪਾਲ ਸਿੰਘ ਜੀ

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ* ੬ ਚੇਤ ੫੫੮, ੧੯ ਮਾਰਚ ੨੦੨੬ ੴ* ☬ 🙏

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥ {ਪੰਨਾ 483}

ਪਦ ਅਰਥ: ਹੀਰੈ = (ਜੀਵ-ਆਤਮਾ ਰੂਪ) ਹੀਰੇ ਨੇ। ਹੀਰਾ = ਪਰਮਾਤਮਾ-ਹੀਰਾ। ਬੇਧਿ = ਵਿੰਨ੍ਹ ਕੇ। ਪਵਨ ਮਨੁ = ਪਵਨ ਵਰਗਾ ਚੰਚਲ ਮਨ (ਵੇਖੋ ਕਬੀਰ ਜੀ ਦਾ ਸ਼ਬਦ ਨੰ: 10 ਰਾਗ ਸੋਰਠਿ ਵਿਚ: ‘ਸੰਤਹੁ ਮਨ ਪਵਨੈ ਸੁਖੁ ਬਨਿਆ। ਕਿਛੂ ਜੋਗੁ ਪਰਾਪਤਿ ਗਨਿਆ)। ਸਹਜੇ = ਸਹਜ ਅਵਸਥਾ ਵਿਚ ਜਿੱਥੇ ਮਨ ਡੋਲਦਾ ਨਹੀਂ। ਸਗਲ ਜੋਤਿ = ਸਾਰੀਆਂ ਜੋਤਾਂ, ਸਾਰੇ ਜੀਅ-ਜੰਤ। ਇਨਿ ਹੀਰੈ = ਇਸ ਪ੍ਰਭੂ-ਲਾਲ ਨੇ। ਮੈ ਪਾਈ = ਇਹ ਗੱਲ ਮੈਂ ਲੱਭੀ ਹੈ। ਬੇਧੀ = ਵਿੰਨ੍ਹ ਲਈਆਂ ਹਨ।1।

ਹੰਸੁ ਹੁਇ = ਜੋ ਜੀਵ ਹੰਸ ਬਣ ਜਾਂਦਾ ਹੈ। ਲੇਇ ਪਛਾਨੀ = ਪਛਾਣ ਲੈਂਦਾ ਹੈ। ਅਨਾਹਦ = ਇੱਕ-ਰਸ, ਸਦਾ। ਰਹਾਉ।

ਅਸ = ਐਸਾ, ਉਹ। ਗੁਰ ਗਮ = ਪਹੁਚ ਵਾਲੇ ਗੁਰੂ ਨੇ।2।

ਅਰਥ: ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ)।1। ਰਹਾਉ।

ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ। ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ– ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ।1।

ਕਬੀਰ ਆਖਦਾ ਹੈ– ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ।2।1। 31।

आसा स्री कबीर जीउ के दुपदे ੴ सतिगुर प्रसादि ॥ हीरै हीरा बेधि पवन मनु सहजे रहिआ समाई ॥ सगल जोति इनि हीरै बेधी सतिगुर बचनी मै पाई ॥१॥ हरि की कथा अनाहद बानी ॥ हंसु हुइ हीरा लेइ पछानी ॥१॥ रहाउ ॥ कहि कबीर हीरा अस देखिओ जग मह रहा समाई ॥ गुपता हीरा प्रगट भइओ जब गुर गम दीआ दिखाई ॥२॥१॥३१॥ {पन्ना 483}

पद्अर्थ: हीरै = (जीव आत्मा रूपी) हीरे ने। हीरा = परमात्मा हीरा। बेधि = भेद के। पवन मनु = पवन जैसा चंचल मन (देखें कबीर जी का शबद नं:10 राग सोरठि में: ‘संतहु मन पवनै सुखु बनिआ। किछु जोगु परापति गनिआ)। सहजे = सहज अवस्था में जहाँ मन डोलता नहीं। सगल जोति = सारी जोतें, सारे जीव जंतु। इनि हीरै = इस प्रभू लाल ने। मै पाई = ये बात मैंने पाई है। बेधी = भेद ली हैं।1।

हंसु हुइ = जो जीव हंस बन जाता है। लेइ पछानी = पहचान लेता है। अनाहद = एक रस, सदा। रहाउ।

अस = ऐसा, वह। गुर गम = पहुँच वाले गुरू ने।2।

अर्थ: प्रभू की सिफत सालाह से और एक रस गुरू की बाणी में जुड़ के जो जीव हंस बन जाता है वह (प्रभू-) हीरे को पहचान लेता है (जैसे हंस मोती पहचान लेता है)।1। रहाउ।

जब (जीव-) हीरा (प्रभू-) हीरे को भेद लेता है (भाव, जब जीव परमात्मा के चरनों में सुरति जोड़ लेता है) तो इसका चंचल मन अडोल अवस्था में सदा टिका रहता है। यह प्रभू-हीरा ऐसा है जो सारे जीव-जंतुओं में मौजूद है– ये बात मैंने सतिगुरू के उपदेश की बरकति से समझी है।1।

कबीर कहता है– जो प्रभू-हीरा सारे जगत में व्यापक है, जब उस तक पहुँच वाले सतिगुरू ने मुझे उसका दीदार कराया, तो मैंने वह हीरा (अपने अंदर ही) देख लिया, वह छुपा हुआ हीरा (मेरे अंदर ही) प्रत्यक्ष हो गया।2।1।31।

🙏🙏🙏🙏🙏