ਚੰਡੀਗੜ੍ਹ ਸੈਕਟਰ-9 ਕਤਲ ਮਾਮਲਾ: AGTF ਦੀ ਵੱਡੀ ਕਾਰਵਾਈ, ਦੋ ਮੁਲਜ਼ਮ ਕੈਥਲ ਤੋਂ ਗ੍ਰਿਫਤਾਰ

ਨਿਊਜ਼ ਪੰਜਾਬ

19 ਮਾਰਚ 2026

ਚੰਡੀਗੜ੍ਹ ਦੇ ਸੈਕਟਰ-9 ਵਿੱਚ ਹੋਏ ਪ੍ਰਾਪਰਟੀ ਡੀਲਰ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ, ਜਿੱਥੇ ਪੰਜਾਬ ਏਜੀਟੀਐਫ ਨੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕੈਥਲ ਤੋਂ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ’ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਵਿੱਚ ਦੋਵੇਂ ਜ਼ਖਮੀ ਹੋ ਗਏ। ਪੁਲਿਸ ਨੇ ਉਨ੍ਹਾਂ ਕੋਲੋਂ ਕਤਲ ਵਿੱਚ ਵਰਤੇ ਗਏ ਹਥਿਆਰ ਅਤੇ ਬਾਈਕ ਵੀ ਬਰਾਮਦ ਕੀਤੀ ਹੈ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਰਾਜਨ ਉਰਫ ਪੀਯੂਸ਼ ਪਹਿਲਵਾਨ (ਫਿਰੋਜ਼ਪੁਰ) ਅਤੇ ਪ੍ਰੀਤਮ ਸ਼ਾਹ (ਨਵਾਂਸ਼ਹਿਰ) ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ।