ਨਿਊਜ਼ ਪੰਜਾਬ
ਮੌਸਮ ਵਿਭਾਗ,20 ਮਾਰਚ 2026
ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੇ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਅਚਾਨਕ ਬਦਲ ਗਿਆ ਹੈ, ਜਿਸ ਨਾਲ ਸਵੇਰ ਅਤੇ ਸ਼ਾਮ ਦੇ ਸਮੇਂ ਠੰਢ ਵਿੱਚ ਵਾਧਾ ਹੋ ਗਿਆ ਹੈ ਅਤੇ ਲੋਕਾਂ ਨੂੰ ਮੁੜ ਗਰਮ ਕੱਪੜੇ ਪਹਿਨਣੇ ਪੈ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 2.7 ਡਿਗਰੀ ਸੈਲਸੀਅਸ ਘੱਟ ਹੋ ਕੇ ਆਮ ਨਾਲੋਂ 6.1 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ 20 ਮਾਰਚ ਲਈ ਅਰੇਂਜ ਅਲਰਟ ਜਾਰੀ ਕਰਦਿਆਂ ਮੀਂਹ, ਬਿਜਲੀ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿੱਚ 20.8 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਕਰੀਬ 50 ਸਾਲਾਂ ਬਾਅਦ ਮਾਰਚ ਮਹੀਨੇ ਵਿੱਚ ਇੰਨੀ ਠੰਢ ਦਰਜ ਕੀਤੀ ਗਈ ਹੈ, ਜਦਕਿ ਚੰਡੀਗੜ੍ਹ ਵਿੱਚ ਵੀ ਲਗਭਗ ਦੋ ਸਾਲਾਂ ਬਾਅਦ ਅਜਿਹਾ ਮੌਸਮ ਦੇਖਣ ਨੂੰ ਮਿਲਿਆ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬੜਦਾਲਾ, ਮੋਗਾ ਵਿੱਚ ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ।ਜਦਕਿ ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ, ਮਾਨਸਾ, ਰੂਪਨਗਰ, ਮੋਹਾਲੀ ‘ਚ ਹਵਾ ਦਾ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
